Breaking News
Home / ਪੰਜਾਬ / ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਮੌਜੂਦਾ ਜੱਜ ਨਹੀਂ ਕਰਨਗੇ

ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਮੌਜੂਦਾ ਜੱਜ ਨਹੀਂ ਕਰਨਗੇ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿਟਿੰਗ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਟਿੰਗ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗ ਕੀਤੀ ਸੀ ਇਸ ਕਤਲ ਕਾਂਡ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ, ਜਿਸ ’ਤੇ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ ਸੀ, ਜਿਸ ਦੇ ਜਵਾਬ ਵਿਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿਹਾ ਅਜਿਹਾ ਕਦੇ ਵੀ ਨਹੀਂ ਹੋਇਆ ਕਿ ਹਾਈ ਕੋਰਟ ਦੇ ਸਿਟੀ ਜੱਜ ਨੂੰ ਅਜਿਹੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਹੋਵੇ। ਧਿਆਨ ਰਹੇ ਕਿ ਲੰਘੀ 29 ਮਈ ਨੂੰ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਇਸ ਕਤਲ ਕਾਂਡ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …