ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਰਫ਼ਤਾਰ ਕਰਕੇ ਸਖਤ ਸਜ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਅੱਜ ਚੰਡੀਗੜ੍ਹ ਏਅਰਪੋਰਟ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿ੍ਰਫ਼ਤਾਰ ਕਰਵਾ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਸ ਕਤਲ ਕਾਂਡ ਦੀ ਜਾਂਚ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿ ਸ਼ੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਗੱਲਾਂ ਹੋ ਰਹੀਆਂ ਹਨ ਪ੍ਰੰਤੂ ਹਾਲੇ ਤੱਕ ਮੇਰੇ ਪੁੱਤਰ ਦਾ ਸਿਵਾ ਵੀ ਠੰਢਾ ਨਹੀਂ ਹੋਇਆ। ਇਸ ਲਈ ਮੈਂ ਚੋਣ ਲੜਨ ਕਿਵੇਂ ਸੋਚ ਸਕਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਪੁੱਤਰ ਦਾ 8 ਜੂਨ ਨੂੰ ਭੋਗ ਹੈ ਤੁਸੀਂ ਸਾਰੇ ਆਇਓ ਅਤੇ ਮੈਂ ਆਪਣੇ ਦਿਲ ਦੀਆਂ ਸਾਰੀਆਂ ਗੱਲਾਂ ਖੁੱਲ੍ਹ ਕੇ ਦੱਸਾਂਗਾ।