ਕਿਹਾ, ਬਿਨਾ ਸ਼ਰਤ ਹੋਣਾ ਪਵੇਗਾ ਕਾਂਗਰਸ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਭਾਵੇਂ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਖੰਡਨ ਕੀਤਾ ਹੈ। ਇਸਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਬਿਨਾ ਕਿਸੇ ਸ਼ਰਤ ਦੇ ਕਾਂਗਰਸ ਵਿਚ ਆਉਣ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਨਵੀਂ ਦਿੱਲੀ ਵਿਖੇ ਪਾਰਟੀ ਰਿਵਿਊ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ઠ
ਕਾਂਗਰਸ ਦੀ ਇਸ ਬੈਠਕ ਦੌਰਾਨ ਪ੍ਰਸ਼ਾਂਤ ਕਿਸ਼ੋਰ ਵਲੋਂ ਕਾਂਗਰਸ ਦੀ ਪ੍ਰਚਾਰ ਮੁਹਿੰਮ ਅਤੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਝਾਅ ਪੇਸ਼ ਕੀਤੇ ਗਏ।ઠਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਲੈ ਕੇ ਵੱਡੇ ਬਿਆਨ ਦੇ ਚੁੱਕੇ ਹਨ। ਪਿਛਲੇ ਦਿਨੀਂ ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਨਵਜੋਤ ਸਿੱਧੂ ਦੇ ਗਠਜੋੜ ਦੀ ਕੋਈ ਜ਼ਰੂਰਤ ਨਹੀਂ ਹੈ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …