13.8 C
Toronto
Saturday, September 12, 2026
spot_img
Homeਪੰਜਾਬਗਰਮੀ ਅਤੇ ਲੂ ਨਾਲ ਤਪਿਆ ਪੰਜਾਬ

ਗਰਮੀ ਅਤੇ ਲੂ ਨਾਲ ਤਪਿਆ ਪੰਜਾਬ

ਗਰਮੀ ਅਤੇ ਲੂ ਨਾਲ ਤਪਿਆ ਪੰਜਾਬਮੌਸਮ ਵਿਭਾਗ ਨੇ ਲੋਕਾਂ ਨੂੰ ਲੂ ਤੋਂ ਬਚਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਭਾਰਤ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ ਅਤੇ ਪੰਜਾਬ ਵਿਚ ਵੀ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਤਾਪਮਾਨ ਵਿਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਗਰਮੀ ਜ਼ਿਆਦਾ ਵਧੀ ਹੈ ਅਤੇ ਤਾਪਮਾਨ ਵੀ 44 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਗਰਮੀ ਦਾ ਪ੍ਰਕੋਪ ਲਗਾਤਾਰ ਵਧਣ ਵਾਲਾ ਹੈ ਅਤੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ ’ਚ ਮੌਸਮ ਖੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ, ਜਿਸ ਨਾਲ ਤਾਪਮਾਨ ਵਿਚ ਚੋਖਾ ਵਾਧਾ ਹੋਣ ਦੀ ਉਮੀਦ ਹੈ। ਉਧਰ ਦੂਜੇ ਪਾਸੇ ਇਹੋ ਜਿਹੇ ਗਰਮੀ ਦੇ ਮੌਸਮ ਵਿਚ ਬਿਜਲੀ ਦੇ ਕੱਟਾਂ ਨੇ ਵੀ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ ਅਤੇ ਹਰ ਰੋਜ਼ 4 ਤੋਂ 5 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ। ਬਿਜਲੀ ਕੱਟਾਂ ਨੂੰ ਲੈ ਕੇ ਲੋਕਾਂ ’ਚ ਸਰਕਾਰ ਪ੍ਰਤੀ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ।

 

RELATED ARTICLES
POPULAR POSTS