23.6 C
Toronto
Tuesday, July 14, 2026
spot_img
Homeਪੰਜਾਬਰਾਹੁਲ ਗਾਂਧੀ ਭਲਕੇ ਆਉਣਗੇ ਪੰਜਾਬ

ਰਾਹੁਲ ਗਾਂਧੀ ਭਲਕੇ ਆਉਣਗੇ ਪੰਜਾਬ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸੇ ਤਹਿਤ ਭਲਕੇ ਮੰਗਲਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਪੰਜਾਬ ਪਹੁੰਚ ਰਹੇ ਹਨ ਅਤੇ ਉਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਵੀ ਲੜੀ ਸੀ, ਪਰ ਹਾਰ ਗਏ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਦਾ ਕਰੀਬੀ ਸੀ।

 

RELATED ARTICLES
POPULAR POSTS