ਮੁੱਖ ਮੰਤਰੀ ਬੋਲੇ : ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਬਜਟ ਹੋਵੇਗਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਇਸੇ ਦੌਰਾਨ 27 ਜੂਨ ਨੂੰ ਪੰਜਾਬ ਵਿਧਾਨ ਸਭਾ ’ਚ ਮਾਨ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਬਜਟ ਸੈਸ਼ਨ ਸਬੰਧੀ ਤਰੀਕਾਂ ਦਾ ਐਲਾਨ ਕੀਤਾ। ਆਪਣੇ ਟਵੀਟ ਵਿਚ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਾਇਆ ਗਿਆ ਬਜਟ ਪੇਸ਼ ਕੀਤਾ ਜਾਵੇਗਾ। ਧਿਆਨ ਰਹੇ ਕਿ ਭਗਵੰਤ ਮਾਨ ਸਰਕਾਰ ਨੇ ਬਜਟ ਸਬੰਧੀ ਆਮ ਲੋਕਾਂ ਕੋਲੋਂ ਸੁਝਾਅ ਮੰਗੇ ਸਨ, ਜਿਸ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੇ ਜੋ ਕਿਹਾ ਸੀ ਉਸ ਨੂੰ ਬਜਟ ਵਿਚ ਸ਼ਾਮਲ ਕੀਤਾ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …