Breaking News
Home / ਪੰਜਾਬ / ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਵਟਸਐਪ ਕਾਲ ਰਾਹੀਂ ਕਿਹਾ-ਅਗਲਾ ਨੰਬਰ ਤੇਰਾ
ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ ਸਵੇਰੇ ਵੱਟਸਐਪ ਕਾਲ ਜਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਉਨ੍ਹਾਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਵਟਸਐਪ ਕਾਲ ਰਾਹੀਂ ਧਮਕੀ ਦੇਣ ਵਾਲਿਆਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਤੋਂ ਬਾਅਦ ਅਗਲਾ ਨੰਬਰ ਉਸ ਦਾ ਲੱਗਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟ ਦੇ ਪੀਏ ਨੇ ਦੱਸਿਆ ਕਿ ਰਵਨੀਤ ਬਿੱਟੂ ਨੂੰ ਇਹ ਧਮਕੀ ਮੰਗਲਵਾਰ ਸਵੇਰੇ ਸਾਢੇ 9 ਵਜੇ ਦੇ ਕਰੀਬ ਮਿਲੀ ਹੈ। ਪਹਿਲਾਂ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਵੱਟਸਐਪ ਕਾਲ ਆਈ ਤੇ ਫਿਰ ਗਰੁੱਪ ਕਾਲ ਰਾਹੀਂ ਉਨ੍ਹਾਂ ਨੇ ਸੰਸਦ ਮੈਂਬਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਧਿਆਨ ਰਹੇ ਕਿ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਧਮਕੀਆਂ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਕਈ ਪੰਜਾਬੀ ਗਾਇਕਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

 

Check Also

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …