ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਦਾ ਸਾਥ ਦੇਣ ਦੀ ਕੀਤੀ ਅਪੀਲ
ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਇਕ ਸੰਦੇਸ਼ ਭੇਜਿਆ ਹੈ। ਰਾਜੋਆਣਾ ਨੇ ਆਪਣੇ ਸੰਦੇਸ਼ ਵਿਚ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਪੰਥਕ ਜਥੇਬੰਦੀਆਂ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਸਾਂਝੇ ਉਮੀਦਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਪੰਥਕ ਜਥੇਬੰਦੀਆਂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਉਨ੍ਹਾਂ ਮਾਨ ਨੂੰ ਅਪੀਲ ਕੀਤੀ ਕਿ ਉਹ ਵੀ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਦਾ ਸਾਥ ਦੇਣ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਦੇ ਕੌਮੀ ਕਾਰਜ ਦੀ ਅਵਾਜ਼ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਧਿਆਨ ਰਹੇ ਕਿ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਹੁਣ ਦੇਖਣਾ ਹੈ ਕਿ ਸਿਮਰਨਜੀਤ ਸਿੰਘ ਮਾਨ 9 ਜੂਨ ਤੱਕ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈਂਦੇ ਹਨ ਜਾਂ ਨਹੀਂ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 23 ਜੂਨ ਨੂੰ ਵੋਟਾਂ ਪੈਣੀਆਂ ਹਨ ਜਦਕਿ ਨਤੀਜੇ 26 ਜੂਨ ਨੂੰ ਆਉਣਗੇ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …