ਛਾਪੇਮਾਰੀ ਦੌਰਾਨ 2.82 ਕਰੋੜ ਨਕਦ ਅਤੇ 133 ਸੋਨੇ ਦੇ ਬਿਸਕੁਟ ਹੋਏ ਬਰਾਮਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਮਾਨਦਾਰੀ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਵਿਵਾਦਾਂ ਵਿਚ ਘਿਰੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਨੇ 2.82 ਕਰੋੜ ਰੁਪਏ ਨਗਦ ਅਤੇ 133 ਸੋਨੇ ਦੇ ਬਿਸਕੁਟ ਬਰਾਮਦ ਕੀਤੇ ਹਨ। ਇਕ ਦਿਨ ਪਹਿਲਾਂ ਹੀ ਈਡੀ ਨੇ ਸਤਿੰਦਰ ਜੈਨ ਦੇ ਦਿੱਲੀ, ਗੁਰੂਗ੍ਰਾਮ ’ਚ ਸਥਿਤ 7 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਸਵੇਰੇ 7 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਚਲਦੀ ਰਹੀ, ਜਿਸ ਦੌਰਾਨ ਈਡੀ ਨੇ ਕੈਸ਼ ਅਤੇ ਸੋਨਾ ਬਰਾਮਦ ਕੀਤਾ ਹੈ। ਧਿਆਨ ਰਹੇ ਕਿ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੇ ਦਿਨੀਂ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਹ 9 ਜੂਨ ਤੱਕ ਈਡੀ ਦੀ ਹਿਰਾਸਤ ਵਿਚ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …