Breaking News
Home / ਪੰਜਾਬ / ਪੰਜਾਬ ’ਚ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਕੀਤੀ ਬਹਾਲ

ਪੰਜਾਬ ’ਚ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਕੀਤੀ ਬਹਾਲ

ਸੁਰੱਖਿਆ ਮਾਮਲੇ ਨੂੰ ਲੈ ਕੇ ਸਵਾਲਾਂ ’ਚ ਘਿਰੀ ਹੋਈ ਹੈ ‘ਆਪ’ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਹੈ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਦੌਰਾਨ ਵਾਪਸ ਲਈ ਗਈ ਸੀ ਜਾਂ ਉਸ ਵਿੱਚ ਕਟੌਤੀ ਕੀਤੀ ਗਈ ਸੀ। ਸੁਰੱਖਿਆ ਤੋਂ ਹਟਾਏ ਸਾਰੇ ਕਰਮਚਾਰੀ ਆਪੋ ਆਪਣੀਆਂ ਤਾਇਨਾਤੀਆਂ ’ਤੇ ਚਲੇ ਜਾਣਗੇ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਨੂੰ ਪਹਿਲਾਂ ਹੀ 6 ਜੂਨ ਨੂੰ ਘੱਲੂਘਾਰਾ ਹਫਤੇ ਦੇ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਸੁਰੱਖਿਆ ਡਿਊਟੀ ’ਤੇ ਵਾਪਸ ਜਾਣ ਦੇ ਆਦੇਸ਼ ਦੇ ਦਿੱਤੇ ਗਏ ਸਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਜਿਨ੍ਹਾਂ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲਈ ਹੈ ਜਾਂ ਘੱਟ ਕੀਤੀ ਹੈ, ਉੋਨ੍ਹਾਂ ਸਾਰਿਆਂ ਦੀ ਸੁਰੱਖਿਆ ਮੁੜ ਬਹਾਲ ਕੀਤੀ ਜਾਵੇ ਤੇ ਪੰਜਾਬ ਸਰਕਾਰ ਵਲੋਂ ਹਾਈਕੋਰਟ ਵਿਚ ਕਿਹਾ ਗਿਆ ਸੀ ਕਿ 7 ਜੂਨ ਤੋਂ ਬਾਅਦ ਇਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ।

 

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …