10.1 C
Toronto
Thursday, April 30, 2026
spot_img
Homeਪੰਜਾਬਪਰਕਾਸ਼ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਪੀਜੀਆਈ ’ਚ ਦਾਖਲ

ਪਰਕਾਸ਼ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਪੀਜੀਆਈ ’ਚ ਦਾਖਲ

ਦੋਵਾਂ ਆਗੂਆਂ ਦਾ ਪੀਜੀਆਈ ’ਚ ਚੱਲ ਰਿਹਾ ਹੈ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ’ਚ ਭਰਤੀ ਕਰਾਇਆ ਗਿਆ ਹੈ। ਬਾਦਲ ਨੂੰ ਛਾਤੀ ਅਤੇ ਪੇਟ ਵਿਚ ਦਰਦ ਹੋਣ ਤੋਂ ਬਾਅਦ ਚੈਕਅਪ ਲਈ ਲਿਆਂਦਾ ਗਿਆ ਸੀ ਅਤੇ ਡਾਕਟਰਾਂ ਦੀ ਸਲਾਹ ਨਾਲ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ਵਿਚ ਭਰਤੀ ਕਰ ਲਿਆ ਗਿਆ। ਡਾਕਟਰਾਂ ਮੁਤਾਬਕ ਪਰਕਾਸ਼ ਸਿੰਘ ਬਾਦਲ ਨੂੰ ਗੈਸਿਟਕ ਨਾਲ ਜੁੜੀ ਕੁਝ ਪ੍ਰਾਬਲਮ ਹੋਈ ਸੀ, ਅਤੇ ਹੁਣ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਰੇਖ ਕਰ ਰਹੀ ਹੈ। ਉਧਰ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਲੀਵਰ ਵਿਚ ਇਨਫੈਕਸ਼ਨ ਤੋਂ ਬਾਅਦ ਉਨ੍ਹਾਂ ਨੂੰ ਹੇਪਟੋਲੌਜੀ ਵਾਰਡ ਵਿਚ ਭਰਤੀ ਕੀਤਾ ਗਿਆ ਹੈ। ਸਿੱਧੂ ਰੋਡ ਰੇਜ਼ ਦੇ ਇਕ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ ਅਤੇ ਉਨ੍ਹਾਂ ਨੂੰ ਲੰਘੇ ਕੱਲ੍ਹ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਡਾਕਟਰਾਂ ਦੀ ਟੀਮ ਲਗਾਤਾਰ ਨਵਜੋਤ ਸਿੱਧੂ ਦੀ ਸਿਹਤ ਦੀ ਜਾਂਚ ਕਰ ਰਹੀ ਹੈ।

 

RELATED ARTICLES
POPULAR POSTS