18.3 C
Toronto
Sunday, July 19, 2026
spot_img
Homeਪੰਜਾਬਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ’ਚ ਸ਼ਾਂਤੀ ਬਣਾਈ ਰੱਖਣਾ ‘ਆਪ’ ਸਰਕਾਰ ਦੇ ਵੱਸ ’ਚ ਨਹੀਂ : ਰਾਹੁਲ ਗਾਂਧੀ
ਮਾਨਸਾ/ਬਿਊਰੋ ਨਿਊਜ਼
ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਮਾਨਸਾ ਪਹੁੰਚੇ। ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਮੂਸੇਵਾਲਾ ਦੇ ਇਸ ਦੁਨੀਆ ਤੋਂ ਜਾਣ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਜਿਸ ਦੁੱਖ ਦੀ ਘੜੀ ਵਿਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਲ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਸਾਡਾ ਫਰਜ਼ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ ਅਤੇ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਣਾਈ ਰੱਖਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ। ਇਸ ਮੌਕੇ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਦੇ ਕਈ ਹੋਰ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ।

 

 

RELATED ARTICLES
POPULAR POSTS