Breaking News
Home / ਪੰਜਾਬ / ਭਿ੍ਰਸ਼ਟਾਚਾਰ ’ਚ ਫਸੇ ਦੋ ਸਾਬਕਾ ਕਾਂਗਰਸੀ ਮੰਤਰੀ

ਭਿ੍ਰਸ਼ਟਾਚਾਰ ’ਚ ਫਸੇ ਦੋ ਸਾਬਕਾ ਕਾਂਗਰਸੀ ਮੰਤਰੀ

ਸਾਧੂ ਸਿੰਘ ਧਰਮਸੋਤ ਗਿ੍ਰਫਤਾਰ ਅਤੇ ਸੰਗਤ ਸਿੰਘ ਗਿਲਜ਼ੀਆਂ ਖਿਲਾਫ ਵੀ ਐਫਆਈਆਰ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਭਿ੍ਰਸ਼ਟਚਾਰ ਦੇ ਮਾਮਲੇ ਵਿਚ ਫਸ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਗਿ੍ਰਫਤਾਰ ਕੀਤਾ ਗਿਆ। ਧਰਮਸੋਤ ਦੇ ਨਾਲ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਨਾਮ ਦੇ ਦੋ ਵਿਅਕਤੀਆਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ। ਇਹ ਦੋਵੇਂ ਵਿਅਕਤੀ ਧਰਮਸੋਤ ਨਾਲ ਓਐਸਡੀ ਵਜੋਂ ਕੰਮ ਕਰਦੇ ਸਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਾਰਿਆਂ ’ਤੇ ਦਰੱਖਤਾਂ ਦੀ ਕਟਾਈ ਤੋਂ ਲੈ ਕੇ ਜੰਗਲਾਤ ਵਿਭਾਗ ਦੇ ਹਰ ਕੰਮ ਵਿਚ ਰਿਸ਼ਵਤਖੋਰੀ ਕਰਨ ਦਾ ਆਰੋਪ ਹੈ। ਇਸਦੇ ਚੱਲਦਿਆਂ ਧਰਮਸੋਤ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ। ਇਸੇ ਦੌਰਾਨ ਗਿਲਜ਼ੀਆਂ ਦੇ ਪੀਏ ਖਿਲਾਫ ਵੀ ਐਫਆਈਆਰ ਦਰਜ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਭਿ੍ਰਸ਼ਟਾਚਾਰ ਖਿਲਾਫ ਕਾਰਵਾਈ ਕਰ ਰਹੀ ਹੈ, ਅਤੇ ਕੁਝ ਦਿਨ ਪਹਿਲਾਂ ਹੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੀ ਬਰਖਾਸਤ ਕਰ ਦਿੱਤਾ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …