Breaking News
Home / ਪੰਜਾਬ / ਸਰਹੱਦੀ ਪਿੰਡਾਂ ‘ਚ ਮੁੜ ਪਰਤਣ ਲੱਗੀ ਰੌਣਕ

ਸਰਹੱਦੀ ਪਿੰਡਾਂ ‘ਚ ਮੁੜ ਪਰਤਣ ਲੱਗੀ ਰੌਣਕ

01ਲੋਕ ਆਪਣੇ ਘਰਾਂ ਨੂੰ ਜਾਣ ਲੱਗੇ, ਸਕੂਲ ਵੀ ਖੁੱਲ੍ਹੇ
ਫਿਰੋਜ਼ਪੁਰ/ਬਿਊਰੋ ਨਿਊਜ਼
ਭਾਰਤ ਵੱਲੋਂ ਪੀਓਕੇ ਵਿਚ ਕੀਤੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ-ਪਾਕਿ ਸਰਹੱਦ ‘ਤੇ ਬਣਿਆ ਤਣਾਅ ਹੌਲੀ-ਹੌਲੀ ਘੱਟ ਹੋਣ ਲੱਗਾ ਹੈ। ਪੰਜਾਬ ਵਿਚ ਸਰਹੱਦੀ ਇਲਾਕੇ ਦੇ 10 ਕਿਲੋਮੀਟਰ ਇਲਾਕੇ ਅੰਦਰ ਬੰਦ ਕੀਤੇ ਗਏ ਸਾਰੇ ਸਕੂਲ ਫਿਰ ਤੋਂ ਖੋਲ੍ਹ ਦਿੱਤੇ ਗਏ ਹਨ। ਲੋਕ ਵਾਪਸ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ। ਕੰਡਿਆਲੀ ਤਾਰ ਦੇ ਪਾਰ ਕਿਸਾਨਾਂ ਦੀ ਫਸਲ ਦੀ ਕਟਾਈ ਵੀ ਸ਼ੁਰੂ ਹੋ ਗਈ ਹੈ।
ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦਿਆਂ ਸਰਹੱਦੀ ਪਿੰਡਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਤੋਂ ਮਿਲੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਲਿਖਤੀ ਆਰਡਰ ਜਾਰੀ ਕਰਦਿਆਂ ਸਕੂਲ ਪ੍ਰਬੰਧਕਾਂ ਨੂੰ ਜਿਥੇ ਕਲਾਸਾਂ ਲਗਾਉਣ ਦੇ ਹੁਕਮ ਕੀਤੇ, ਉਥੇ ਬੱਚਿਆਂ ਦੇ ਮਾਪਿਆਂ ਤੱਕ ਸਕੂਲ ਖੁੱਲ੍ਹਣ ਦੀ ਜਾਣਕਾਰੀ ਦੇਣ ਦੀ ਵੀ ਗੱਲ ਕੀਤੀ ਹੈ। ਲੋਕ ਖੇਤਾਂ ਵਿਚ ਕੰਮ ਕਰਦੇ ਵੀ ਨਜ਼ਰ ਆਉਣ ਲੱਗੇ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …