ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਸੈਕਟਰ 67 ’ਚ ਕਰਨਪਾਲ ਨਾਮੀ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਰਨਪਾਲ ਦੀ ਲਾਸ਼ ਉਸ ਦੀ ਗੱਡੀ ਵਿਚੋਂ ਬਰਾਮਦ ਹੋਈ ਹੈ ਅਤੇ ਉਸ ਦੇ ਹੱਥ ਵਿਚ ਪਿਸਤੌਲ ਵੀ ਸੀ। ਪੁਲਿਸ ਨੇ ਆਤਮ ਹੱਤਿਆ ਦੇ ਲਈ ਉਕਸਾਉਣ ਦੀ ਧਾਰਾ ਤਹਿਤ ਮੋਹਾਲੀ ਦੇ ਫੇਜ਼ 11 ਸਥਿਤ ਥਾਣੇ ਵਿਚ ਕੇਸ ਦਰਜ ਕਰ ਲਿਆ ਹੈ। ਮਿ੍ਰਤਕ ਦੇ ਪਿਤਾ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ। ਕਰਨਪਾਲ ਨੂੰ ਫਿਰੋਜ਼ਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਪਿਛਲੇ ਸਾਲ ਤੋਂ ਆਪਣੇ ਪਰਿਵਾਰ ਨਾਲ ਮੋਹਾਲੀ ਵਿਚ ਰਹਿ ਰਿਹਾ ਸੀ। ਉਹ ਆਪਣੇ ਪਿਤਾ ਨਾਲ ਕਾਰਾਂ ਦੀ ਖਰੀਦ-ਵੇਚ ਦਾ ਕੰਮ ਕਰਦਾ ਸੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਕਰਨਪਾਲ ਮੰਗਲਵਾਰ ਰਾਤ ਨੂੰ ਆਪਣਾ ਜਨਮ ਦਿਨ ਮਨਾਉਣ ਲਈ ਖਰੜ ਗਿਆ ਸੀ ਅਤੇ ਮੁੜ ਵਾਪਸ ਨਹੀਂ ਆਇਆ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …