ਕਿਹਾ : ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ’ਚ ਹੋ ਰਹੀ ਨਾਜਾਇਜ਼ ਵੱਲ ਧਿਆਨ ਦੇਣ ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਸੰਸੋਵਾਲ ਵਿਚ ਧੜੱਲੇ ਨਾਲ ਚੱਲ ਰਹੀ ਨਜਾਇਜ਼ ਮਾਈਨਿੰਗ ਵੱਲ ਧਿਆਨ ਦੇਣ। ਖਹਿਰਾ ਨੇ ਕਿਹਾ ਕਿ ਤੁਹਾਡੇ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ’ਚ ਨਜਾਇਜ਼ ਮਾਈਨਿੰਗ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਦੇ ਹਲਕੇ ਅੰਦਰ ਜਬਰਦਸਤ ਤਰੀਕੇ ਨਾਲ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਜਦਕਿ ਸਥਾਨਕ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਜਾਇਜ਼ ਮਾਈਨਿੰਗ ਦਾ ਵਿਰੋਧ ਕੀਤਾ ਅਤੇ ਵਿਰੋਧ ਹੁੰਦਾ ਦੇਖ ਕੇ ਟਿੱਪਰਾਂ ਵਾਲੇ ਉਥੇ ਭੱਜ ਗਏ। ਖਹਿਰਾ ਨੇ ਟਵਿੱਟਰ ’ਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਜਾਇਜ਼ ਮਾਈਨਿੰਗ ਵੱਲ ਧਿਆਨ ਦੇਣ।