7.3 C
Toronto
Friday, November 7, 2025
spot_img
Homeਪੰਜਾਬਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ

ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਤਨ ਪਰਤੇਗਾ ਜਥਾ
ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਕੌਮਾਂਤਰੀ ਅਟਾਰੀ ਸਰਹੱਦ ਤੇ ਸ਼ਰਧਾਲੂ ਬਲਕਾਰ ਸਿੰਘ ਅਤੇ ਗੁਰਬਚਨ ਸਿੰਘ ਨੇ ਗੱਲਬਾਤ ਕਰਦੇ ਕਿਹਾ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ। ਸਿੱਖ ਸ਼ਰਧਾਲੂਆਂ ਨੇ ਕਿਹਾ ਕਿ ਉਹ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਵੀ ਕਰਨਗੇ। ਅਟਾਰੀ-ਵਾਹਗਾ ਬਾਰਡਰ ’ਤੇ ਇਮੀਗ੍ਰੇਸ਼ਨ ਸਬੰਧੀ ਲੋੜੀਂਦੀ ਕਾਗ਼ਜ਼ੀ ਕਾਰਵਾਈ ਕਰਨ ਉਪਰੰਤ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ। ਇਸ ਮੌਕੇ ਅਟਾਰੀ ਸਰਹੱਦ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜ ਉਠੀ।

 

RELATED ARTICLES
POPULAR POSTS