2.4 C
Toronto
Thursday, November 27, 2025
spot_img
Homeਪੰਜਾਬਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ’ਚ ਖਤਰਾ

ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ’ਚ ਖਤਰਾ

ਪਤਨੀ ਗਨੀਵ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਲਿਖਿਆ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਜੇਲ੍ਹ ਵਿਚ ਬੰਦ ਆਪਣੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਹੈ। ਗਨੀਵ ਕੌਰ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਅਤੇ ਡੀਜੀਪੀ ਪੰਜਾਬ ਦੇ ਨਾਂ ਲਿਖੇ 7 ਪੰਨਿਆ ਦੇ ਪੱਤਰ ਵਿਚ ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ਖਤਰਾ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਇਸ ਪੱਤਰ ਰਾਹੀਂ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂੂ ਨੂੰ ਹਟਾਉਣ ਦੀ ਮੰਗ ਵੀ ਪੰਜਾਬ ਸਰਕਾਰ ਕੋਲੋਂ ਕੀਤੀ ਹੈ। ਗਨੀਵ ਨੇ ਆਪਣੇ ਪੱਤਰ ’ਚ ਸਪੱਸ਼ਟ ਕੀਤਾ ਕਿ ਹਰਪ੍ਰੀਤ ਸਿੱਧੂ ਅਤੇ ਬਿਕਰਮ ਮਜੀਠੀਆ ਦੇ ਪਰਿਵਾਰਾਂ ਵਿਚ ਪੁਰਾਣੀ ਰੰਜ਼ਿਸ਼ ਹੈ, ਜਿਸ ਦੇ ਚਲਦਿਆਂ ਉਹ ਜੇਲ੍ਹ ਅੰਦਰ ਬਿਕਰਮ ਮਜੀਠੀਆ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਉਹ ਬਿਕਰਮ ਮਜੀਠੀਆ ਨੂੰ ਕਿਸੇ ਹੋਰ ਨਵੇਂ ਝੂਠੇ ਕੇਸ ਵਿਚ ਵੀ ਫਸਾ ਸਕਦੇ ਹਨ। ਉਧਰ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵੀ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਹੈ।

 

RELATED ARTICLES
POPULAR POSTS