8.3 C
Toronto
Wednesday, October 29, 2025
spot_img
Homeਪੰਜਾਬਪੰਜ ਮਹੀਨਿਆਂ ’ਚ ਚਾਰ ਮੰਤਰੀ ਗਏ ਜੇਲ੍ਹ

ਪੰਜ ਮਹੀਨਿਆਂ ’ਚ ਚਾਰ ਮੰਤਰੀ ਗਏ ਜੇਲ੍ਹ

ਇਕ ਹੋਰ ਨੂੰ ਜੇਲ੍ਹ ਭੇਜਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਤੱਕ ਤਿੰਨ ਸਾਬਕਾ ਕੈਬਨਿਟ ਮੰਤਰੀ ਅਤੇ ਇਕ ਮੌਜੂਦਾ ਕੈਬਨਿਟ ਮੰਤਰੀ ਜੇਲ੍ਹ ਜਾ ਚੁੱਕੇ ਹਨ। ਦਿਲਚਸਪ ਗੱਲ ਹੈ ਕਿ ਇਹ ਮੰਤਰੀ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਹਨ ਤੇ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ। ਪੰਜਾਬ ਵਿਧਾਨ ਸਭਾ ਵੋਟਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਐੱਸਟੀਐੱਫ ਵੱਲੋਂ ਦਰਜ ਕੀਤੇ ਗਏ ਡਰੱਗ ਮਾਮਲੇ ’ਚ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਦਾਲਤ ਵਿਚ ਸਰੰਡਰ ਕਰ ਦਿੱਤਾ ਸੀ। ਇਸੇ ਤਰ੍ਹਾਂ ਸਾਬਕਾ ਕਾਂਗਰਸੀ ਮੰਤਰੀ ਤੇ ਸਾਬਕਾ ਕਿ੍ਰਕਟਰ ਨਵਜੋਤ ਸਿੱਧੂ ਇਕ ਰੋਡਰੇਜ ਮਾਮਲੇ ’ਚ ਜੇਲ੍ਹ ਗਏ ਹਨ। ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਈ ਗਈ ਹੈ। ਇਸੇ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਜਾ ਚੁੱਕੇ ਹਨ। ਇਸ ਦੇ ਚੱਲਦਿਆਂ ਪੁਲਿਸ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਕੇਸ ਦਰਜ ਕਰਕੇ ਉਸ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਹੈ। ਜਦਕਿ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਵੀ ਕੇਸ ਦਰਜ ਹੋ ਚੁੱਕਾ ਹੈ। ਇਸ ਤਰ੍ਹਾਂ ਪਿਛਲੇ ਕਰੀਬ ਪੰਜ ਮਹੀਨਿਆਂ ਦੌਰਾਨ ਤਿੰਨ ਸਾਬਕਾ ਕੈਬਨਿਟ ਮੰਤਰੀ ਅਤੇ ਇਕ ਮੌਜੂਦਾ ਕੈਬਨਿਟ ਮੰਤਰੀ ਜੇਲ੍ਹ ਪਹੁੰਚੇ ਹਨ ਅਤੇ ਇਕ ਹੋਰ ਸਾਬਕਾ ਮੰਤਰੀ ਨੂੰ ਜੇਲ੍ਹ ਭੇਜਣ ਦੀ ਤਿਆਰੀ ਹੈ।

 

RELATED ARTICLES
POPULAR POSTS