-8.3 C
Toronto
Wednesday, January 21, 2026
spot_img
Homeਪੰਜਾਬਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ

ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਅਤੇ ਮਾਤਾ ਚਰਨ ਕੌਰ ਨੇ ਰੁੱਖ ਲਗਾਉਣ ਦਾ ਦਿੱਤਾ ਸੱਦਾ
ਮਾਨਸਾ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿਚ ਲੋਕ ਮਾਨਸਾ ਪਹੁੰਚੇ ਅਤੇ ਉਨ੍ਹਾਂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਹੀ ਨਹੀਂ ਬਲਕਿ ਦੂਜੇ ਸੂਬਿਆਂ ਵਿਚੋਂ ਵੀ ਮੂਸੇਵਾਲਾ ਦੇ ਪ੍ਰਸੰਸਕ ਪਹੁੰਚੇ ਸਨ। ਇਸ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਵੀ ਕੀਤੇ ਗਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦਾ ਸੁਨੇਹਾ ਦਿੱਤਾ ਅਤੇ ਮਾਤਾ ਚਰਨ ਕੌਰ ਵਲੋਂ ਸਾਰਿਆਂ ਨੂੰ ਰੁੱਖ ਲਗਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਲਬੀਰ ਸਿੰਘ ਜੀਰਾ, ਸਿਮਰਨਜੀਤ ਸਿੰਘ ਮਾਨ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਅਜੀਤਇੰਦਰ ਸਿੰਘ ਮੋਫਰ ਅਤੇ ਬਿਕਰਮ ਸਿੰਘ ਮੋਫਰ ਤੋਂ ਇਲਾਵਾ ਹੋਰ ਵੀ ਅਨੇਕਾਂ ਸ਼ਖਸੀਅਤਾਂ ਸ਼ਾਮਲ ਹੋਈਆਂ। ਸਮਾਗਮ ਵਿੱਚ ਨੌਜਵਾਨ ਮਹਾਰਾਸ਼ਟਰ, ਬੰਗਾਲ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਵਿੱਚੋਂ ਵੀ ਪਹੁੰਚੇ। ਕੁਝ ਨੌਜਵਾਨ ਮੁੰਬਈ ਤੋਂ ਮੋਟਰਸਾਈਕਲ ਲੈ ਕੇ ਵੀ ਸ਼ਾਮਲ ਹੋਏ। ਲੰਗਰ ਦੀ ਸੇਵਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੋਗਦਾਨ ਪਾਇਆ ਗਿਆ। ਪਾਣੀ ਅਤੇ ਹੋਰ ਤਰ੍ਹਾਂ ਦੀ ਸੇਵਾ ਵਿੱਚ ਪੰਚਾਇਤਾਂ ਅਤੇ ਸੰਸਥਾਵਾਂ ਨੇ ਹਿੱਸਾ ਲਿਆ।

 

RELATED ARTICLES
POPULAR POSTS