7.3 C
Toronto
Friday, November 7, 2025
spot_img
Homeਪੰਜਾਬਪੰਜਾਬ ’ਚ ਤਾਪਮਾਨ 46 ਡਿਗਰੀ ਤੱਕ ਪਹੁੰਚਿਆ

ਪੰਜਾਬ ’ਚ ਤਾਪਮਾਨ 46 ਡਿਗਰੀ ਤੱਕ ਪਹੁੰਚਿਆ

ਮੌਸਮ ਵਿਭਾਗ ਨੇ ਲੋਕਾਂ ਨੂੰ ਹੀਟ ਸਟਰੋਕ ਤੋਂ ਬਚਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਭਾਰਤ ਸਣੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਉਧਰ ਦੂਜੇ ਪਾਸੇ ਮੀਂਹ ਪੈਣ ਦੀ ਵੀ ਅਜੇ ਕੋਈ ਸੰਭਾਵਨਾ ਨਹੀਂ ਨਜ਼ਰ ਆ ਰਹੀ। ਪੰਜਾਬ ਦੇ ਕੁਝ ਹਿੱਸਿਆਂ ਵਿਚ ਅੱਜ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਤਾਪਮਾਨ ਅਜੇ ਹੋਰ ਵੀ ਵਧ ਸਕਦਾ ਹੈ ਅਤੇ ਲੋਕਾਂ ਨੂੰ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਗਰਮੀ ਦੇ ਮੌਸਮ ਵਿਚ ਬਗੈਰ ਕੰਮ ਤੋਂ ਘਰਾਂ ’ਚੋਂ ਬਾਹਰ ਨਾ ਜਾਓ ਅਤੇ ਆਪਣੀ ਸਿਹਤ ਦਾ ਧਿਆਨ ਰੱਖੋ ਅਤੇ ਹੀਟ ਸਟਰੋਕ ਤੋਂ ਵੀ ਬਚਾਅ ਰੱਖੋ। ਇਸਦੇ ਚੱਲਦਿਆਂ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਗਰਮੀ ਦੇ ਮੌਸਮ ਵਿਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ਅਤੇ ਜਿਨ੍ਹਾਂ ਨੂੰ ਬੀਪੀ, ਸਾਹ ਜਾਂ ਹੋਰ ਕੋਈ ਸਿਹਤ ਸਬੰਧੀ ਮੁਸ਼ਕਲ ਹੈ ਤਾਂ ਉਹ ਵਿਅਕਤੀ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਾ ਜਾਣ।

RELATED ARTICLES
POPULAR POSTS