Breaking News
Home / ਪੰਜਾਬ / ਸਾਬਕਾ ਕਾਂਗਰਸੀ ਵਿਧਾਇਕ ਹਰਚੰਦ ਕੌਰ ਦੀ ਪਾਰਟੀ ’ਚੋਂ ਕੀਤੀ ਛੁੱਟੀ

ਸਾਬਕਾ ਕਾਂਗਰਸੀ ਵਿਧਾਇਕ ਹਰਚੰਦ ਕੌਰ ਦੀ ਪਾਰਟੀ ’ਚੋਂ ਕੀਤੀ ਛੁੱਟੀ

ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਐਕਸ਼ਨ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਸੀਟ ’ਤੇ ਉਪ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਐਕਸ਼ਨ ਵਿਚ ਆ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਹਰਚੰਦ ਕੌਰ ਦੀ ਪਾਰਟੀ ਵਿਚੋਂ ਛੁੱਟੀ ਕਰ ਦਿੱਤੀ ਹੈ ਅਤੇ ਉਸ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਆਰੋਪ ਲਗਾਇਆ ਗਿਆ ਹੈ। ਉਧਰ ਦੂਜੇ ਪਾਸੇ ਸੰਗਰੂਰ ਲੋਕ ਸੀਟ ਜਿੱਤਣ ਲਈ ਕਾਂਗਰਸ ਹਾਈਕਮਾਨ ਨੇ 50 ਤੋਂ ਵੱਧ ਕਾਂਗਰਸੀ ਆਗੂਆਂ ਨੂੰ ਸੰਗਰੂਰ ਹਲਕੇ ਵਿਚ ਭੇਜ ਦਿੱਤਾ ਹੈ। ਇਨ੍ਹਾਂ ਆਗੂਆਂ ਨੂੰ ਸੰਗਰੂਰ ਲੋਕ ਸਭਾ ਸੀਟ ਜਿੱਤਣ ਦਾ ਜਿੰਮਾ ਸੌਂਪਿਆ ਗਿਆ ਹੈ। ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਰਾਜਿੰਦਰ ਕੌਰ ਭੱਠਲ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ, ਸੁਖਪਾਲ ਖਹਿਰਾ, ਰਾਜ ਕੁਮਾਰ ਚੱਬੇਵਾਲ ਸਣੇ ਹੋਰ ਕਈ ਸੀਨੀਅਰ ਆਗੂਆਂ ਨੂੰ ਸੰਗਰੂਰ ਲੋਕ ਸਭਾ ਹਲਕੇ ’ਚ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਣ ਦੇ ਆਸਾਰ ਹਨ ਅਤੇ 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਜਿਸਦਾ ਨਤੀਜਾ 26 ਜੂਨ ਨੂੰ ਆ ਜਾਵੇਗਾ।

 

 

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …