ਸਰਕਾਰੀ ਬੱਸਾਂ ਦਾ ਟਾਈਮ ਘਟਾ ਕੇ ਪ੍ਰਾਈਵੇਟ ਬੱਸਾਂ ਦਾ ਟਾਈਮ ਵਧਾਇਆ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਭ ਤੋਂ ਵੱਡੇ ਟਰਾਂਸਪੋਰਟਰ ਵਜੋਂ ਜਾਣੇ ਜਾਂਦੇ ਬਾਦਲ ਪਰਿਵਾਰ ‘ਤੇ ਇੱਕ ਵਾਰ ਫਿਰ ਆਪਣੀਆਂ ਬੱਸਾਂ ਨੂੰ ਮੁਨਾਫਾ ਦੇਣ ਦਾ ਦੋਸ਼ ਲੱਗ ਰਿਹਾ ਹੈ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਦੋਸ਼ ਲਾਏ ਹਨ ਕਿ ਬਾਦਲ ਪਰਿਵਾਰ ਵੱਲੋਂ ਹਾਈਕੋਰਟ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀਆਂ ਪ੍ਰਾਈਵੇਟ ਬੱਸਾਂ ਦਾ ਟਾਈਮ ਵਧਾ ਦਿੱਤਾ ਗਿਆ ਹੈ, ਜਦਕਿ ਸਰਕਾਰੀ ਬੱਸਾਂ ਦਾ ਟਾਈਮ ਘਟਾਇਆ ਗਿਆ ਹੈ।
ਪੰਜਾਬ ਰੋਡਵੇਜ਼ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ ਮੰਗਤ ਖਾਨ ਨੇ ਕਿਹਾ ਕਿ ਜੂਨ ਵਿੱਚ ਬਾਦਲ ਪਰਿਵਾਰ ਨੇ ਹੁਸ਼ਿਆਰਪੁਰ ਵਿੱਚ ਰਾਜਧਾਨੀ ਤੇ ਆਜ਼ਾਦ ਟਰਾਂਸਪੋਰਟ ਖਰੀਦੀ ਸੀ। ਇਨ੍ਹਾਂ ਕੰਪਨੀਆਂ ਨੂੰ ਫਾਇਦਾ ਦੇਣ ਲਈ ਜੁਲਾਈ ਦੇ ਪਹਿਲੇ ਹਫਤੇ ਹੀ ਪ੍ਰਾਈਵੇਟ ਬੱਸਾਂ ਦੇ ਰੂਟ ਵਧਾ ਦਿੱਤੇ ਗਏ। ਸਰਕਾਰੀ ਬੱਸਾਂ ਦਾ ਟਾਈਮ ਘੱਟ ਕਰ ਦਿੱਤਾ ਗਿਆ ਤੇ ਪ੍ਰਾਈਵੇਟ ਬੱਸਾਂ ਦਾ ਟਾਈਮ ਵਧਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 24 ਜੁਲਾਈ, 2015 ਨੂੰ ਫੈਸਲਾ ਦਿੰਦੇ ਹੋਏ ਸਰਕਾਰੀ ਰੂਟ ਪ੍ਰਾਈਵੇਟ ਬੱਸਾਂ ਨੂੰ ਦੇਣ ‘ਤੇ ਰੋਕ ਲਾ ਦਿੱਤੀ ਸੀ। ਇਸ ਦੇ ਬਾਵਜੂਦ ਵੀ ਸਰਕਾਰ ਨੇ ਅਜਿਹਾ ਕੀਤਾ ਹੈ। ਪੰਜਾਬ ਵਿੱਚ ਧਾਰਮਿਕ ਯਾਤਰਾ ‘ਤੇ ਸਰਕਾਰੀ ਬੱਸਾਂ ਨੂੰ ਭੇਜਣ ਦਾ ਵੀ ਪ੍ਰਾਈਵੇਟ ਰੋਡਵੇਜ਼ ਨੂੰ ਹੀ ਲਾਭ ਹੋ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …