21 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨਰ ਨੇ ਤਰੀਕ ਦਾ ਐਲਾਨ ਕਰ ਦਿੱਤਾ ਹੈ। 29 ਜੂਨ ਤੱਕ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਅੱਗੇ ਦੱਸਿਆ 21 ਜੁਲਾਈ ਨੂੰ ਹੀ ਦੇਸ਼ ਦੇ ਅਗਲੇ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਧਿਆਨ ਰਹੇ ਕਿ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ 2017 ਵਿਚ ਦੇਸ਼ ਦੇ 15ਵੇਂ ਰਾਸ਼ਟਰਪਤੀ ਚੁਣੇ ਗਏ ਸਨ ਅਤੇ ਉਨ੍ਹਾਂ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ।