13.1 C
Toronto
Thursday, October 8, 2026
spot_img
Homeਦੁਨੀਆਪਾਕਿਸਤਾਨ ਦੇ ਕਰਾਚੀ 'ਚ ਮੰਦਰ ਅੰਦਰ ਭੰਨ-ਤੋੜ

ਪਾਕਿਸਤਾਨ ਦੇ ਕਰਾਚੀ ‘ਚ ਮੰਦਰ ਅੰਦਰ ਭੰਨ-ਤੋੜ

ਪਾਕਿਸਤਾਨ ਦੇ ਕਰਾਚੀ ‘ਚ ਮੰਦਰ ਅੰਦਰ ਭੰਨ-ਤੋੜਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿਚ ਹਿੰਦੂ ਮੰਦਰ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਹੋਣ ਦੀ ਖਬਰ ਮਿਲੀ ਹੈ। ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨਤੋੜ ਦਾ ਇਹ ਤਾਜ਼ਾ ਮਾਮਲਾ ਹੈ। ਪੁਲਿਸ ਨੇ ਦੱਸਿਆ ਕਿ ਕਰਾਚੀ ਕੋਰੰਗੀ ਖੇਤਰ ਦੇ ਸ੍ਰੀ ਮਾਰੀ ਮਾਤਾ ਮੰਦਰ ਵਿੱਚ ਬੁੱਧਵਾਰ ਨੂੰ ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ। ਇਹ ਮੰਦਰ ਕੋਰੰਗੀ ਥਾਣਾ ਖੇਤਰ ਦੇ ‘ਜੇ’ ਖੇਤਰ ਵਿਚ ਸਥਿਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੰਦਰ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ। ਇਸ ਘਟਨਾ ਕਾਰਨ ਕਰਾਚੀ ਦੇ ਹਿੰਦੂ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਲਾਕੇ ਦੇ ਰਹਿਣ ਵਾਲੇ ਸੰਜੀਵ ਨੇ ਦੱਸਿਆ ਕਿ ਮੋਟਰਸਾਈਕਲਾਂ ‘ਤੇ ਸਵਾਰ ਛੇ ਤੋਂ ਅੱਠ ਵਿਅਕਤੀ ਇਲਾਕੇ ‘ਚ ਆਏ ਅਤੇ ਮੰਦਰ ‘ਤੇ ਹਮਲਾ ਕਰ ਦਿੱਤਾ। ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

RELATED ARTICLES
POPULAR POSTS