ਅਮਰਪਾਲ ਸਿੰਘ ਬੋਨੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀਆਂ ਕੀਤੀਆਂ ਤਾਰੀਫਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਆਪਣੇ ਆਪ ਨੂੰ ਪੰਜਾਬ ਵਿਚ ਮਜ਼ਬੂਤ ਕਰਨ ‘ਤੇ ਜੁਟੀ ਹੋਈ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਫਿਰ ਉਨ੍ਹਾਂ ਦੇ ਪਿੱਛੇ 5 ਸਾਬਕਾ ਵਿਧਾਇਕ ਅਤੇ ਮੰਤਰੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਹੁਣ ਭਾਜਪਾ ਜਲਦ ਹੀ ਅਕਾਲੀ ਦਲ ਵੱਲ ਵੀ ਰੁਖ ਕਰ ਸਕਦੀ ਹੈ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਕਈ ਅਕਾਲੀ ਆਗੂਆਂ ਦੀ ਗੱਲਬਾਤ ਵੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਚੱਲ ਰਹੀ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਦੀ ਤਸਵੀਰ ਵੀ ਭਾਜਪਾ ਆਗੂ ਜਗਮੋਹਨ ਰਾਜੂ ਨਾਲ ਸਾਹਮਣੇ ਆਈ ਹੈ। ਅਮਰਪਾਲ ਸਿੰਘ ਬੋਨੀ ਨੇ ਭਾਜਪਾ ਆਗੂ ਜਗਮੋਹਨ ਰਾਜੂ ਨੂੰ ਸਨਮਾਨਿਤ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫਾਂ ਵੀ ਕੀਤੀਆਂ ਹਨ। ਜੇਕਰ ਸਾਬਕਾ ਵਿਧਾਇਕ ਬੋਨੀ ਭਾਜਪਾ ਵਿਚ ਚਲੇ ਜਾਂਦੇ ਹਨ ਤਾਂ ਇਹ ਅਕਾਲੀ ਦਲ ਲਈ ਵੱਡਾ ਸਿਆਸੀ ਝਟਕਾ ਹੋਵੇਗਾ।
Check Also
ਪੰਜਾਬ ’ਚ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ
ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ/ਬਿਊਰੋ …