ਕਿਹਾ : ਹੁਣ ਸ਼ਰਾਬ ਦੇ ਕਾਰੋਬਾਰ ‘ਤੇ ਹੋਵੇਗਾ ਖਾਸ ਆਦਮੀ ਦਾ ਕਬਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਨਜੂਰ ਕੀਤੀ ਗਈ ਨਵੀਂ ਆਬਕਾਰੀ ਨੀਤੀ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਸ਼ਰਤਾਂ ਰੱਖੀਆਂ ਗਈਆਂ ਹਨ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵੱਡੇ ਸ਼ਰਾਬ ਕਾਰੋਬਾਰੀਆਂ ਲਈ ਬਣਾਈ ਗਈ ਹੈ।
ਸੁਖਪਾਲ ਖਹਿਰਾ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਚੱਲ ਰਹੇ 5 ਕਰੋੜ ਰੁਪਏ ਤੱਕ ਦੇ ਸਰਕਲ ਦੀ ਬਜਾਏ ਹੁਣ ਸਿੱਧਾ 35 ਕਰੋੜ ਰੁਪਏ ਦਾ ਸਰਕਲ ਕਰਨ ਨਾਲ ਖਾਸ ਆਦਮੀ ਹੀ ਹੁਣ ਸ਼ਰਾਬ ਦੇ ਕਾਰੋਬਾਰ ਵਿਚ ਹਿੱਸਾ ਲੈ ਸਕਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਂ ਨੀਤੀ ਆਉਂਦੀ 1 ਜੁਲਾਈ 2022 ਤੋਂ ਲਾਗੂ ਹੋ ਜਾਵੇਗੀ।
Check Also
ਪੰਜਾਬ ’ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦਾ ਨਿਰਦੇਸ਼
ਹਾਈਕੋਰਟ ਦੀ ਸਖਤੀ ਤੋਂ ਬਾਅਦ ਐਕਸ਼ਨ ਮੋਡ ’ਚ ਆਈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ …