ਸੀਨੀਅਰ ਕਾਂਗਰਸੀ ਆਗੂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਘਰ ਜਾ ਕੇ ਦੁੱਖ ਵੰਡਾਇਆ
ਮਾਨਸਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਨੇੜਲੇ ਪਿੰਡ ਮੂਸਾ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੂੰ ਮਿਲ ਕੇ ਦੁੱਖ ਪ੍ਰਗਟ ਕੀਤਾ। ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਦੁੱਖ ਵੰਡਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਵਰਕਰ ਹੋਣ ਨਾਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਕਾਂਗਰਸ ਆਪਣਾ ਫ਼ਰਜ਼ ਸਮਝਦੀ ਹੈ ਤੇ ਇਸ ਲਈ ਉਹ ਪਰਿਵਾਰ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨਗੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਸਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …