-4.8 C
Toronto
Saturday, March 28, 2026
spot_img
Homeਪੰਜਾਬਬੰਦੀ ਸਿੰਘਾਂ ਦੇ ਮੁੱਦੇ 'ਤੇ ਸਿਮਰਨਜੀਤ ਮਾਨ ਨੇ ਬਾਦਲਾਂ ਨੂੰ ਘੇਰਿਆ

ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਮਰਨਜੀਤ ਮਾਨ ਨੇ ਬਾਦਲਾਂ ਨੂੰ ਘੇਰਿਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਦੇ ਆਗੂਆਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ‘ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ। ਉਹ ਇੱਥੇ ਘੱਲੂਘਾਰਾ ਦਿਹਾੜੇ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਜੇ ਉਹ ਇਸ ਮਾਮਲੇ ਵਿਚ ਸੁਹਿਰਦ ਹਨ ਤਾਂ ਪਹਿਲਾਂ ਆਪਣੇ ਅਹੁਦੇ ਛੱਡਣ।
ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸੰਘਰਸ਼ ਜਾਰੀ ਰੱਖਿਆ ਜਾਵੇ: ਮੰਡ
ਅੰਮ੍ਰਿਤਸਰ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਘੱਲੂਘਾਰਾ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਵਿਚ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵਿੱਢਿਆ ਸੰਘਰਸ਼ ਜਾਰੀ ਰੱਖਿਆ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ ਨੂੰ ਮਾਨਤਾ ਦੇਣ ਤੋਂ ਨਾਂਹ ਕਰਦਿਆਂ ਕਿਹਾ ਕਿ ਇਹ ਕਮੇਟੀ ਰੱਦ ਹੋਣੀ ਚਾਹੀਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਨੇੜੇ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਕਈ ਸਿੱਖਾਂ ਨੇ ਇੱਥੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ, ਜਿਨ੍ਹਾਂ ਨੂੰ ਇੱਥੇ ਅਰਦਾਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀ ਕਾਰਗੁਜ਼ਾਰੀ ਨੂੰ ਪੰਥ ਦੇ ਅਨੂਕੂਲ ਬਣਾਇਆ ਜਾਵੇ।

RELATED ARTICLES

POPULAR POSTS