14 C
Toronto
Saturday, August 29, 2026
spot_img
Homeਜੀ.ਟੀ.ਏ. ਨਿਊਜ਼ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਦੇ ਪੂਰਬੀ ‘ਚ ਹੋਈ ਸ਼ੂਟਿੰਗ ਦੌਰਾਨ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ 8:00 ਵਜੇ ਦੇ ਨੇੜੇ ਤੇੜੇ ਉਨ੍ਹਾਂ ਨੂੰ ਸਕਾਰਬਰੋ ਗੌਲਫ ਕਲੱਬ ਰੋਡ ਦੇ ਪੂਰਬ ਵਿੱਚ ਲਾਅਰੈਂਸ ਐਵਨਿਊ ਈਸਟ ਤੇ ਮੌਸਬੈਂਕ ਡਰਾਈਵ ਉੱਤੇ ਸਥਿਤ ਰਿਹਾਇਸ਼ੀ ਬਿਲਡਿੰਗ ਵਿੱਚ ਕਈ ਗੋਲੀਆਂ ਚੱਲਣ ਦੀਆਂ ਖਬਰਾਂ ਮਿਲੀਆਂ। ਪੁਲਿਸ ਨੇ ਦੱਸਿਆ ਕਿ ਜਦੋਂ ਉਹ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਮਿਲਿਆ। ਬਾਅਦ ਵਿੱਚ ਉਸ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਆਖਿਆ ਕਿ ਉਹ ਕਈ ਮਸਕੂਕਾਂ ਦੀ ਭਾਲ ਕਰ ਰਹੀ ਹੈ ਪਰ ਕਿਸੇ ਦਾ ਵੇਰਵਾ ਪੁਲਿਸ ਵੱਲੋਂ ਜਾਰੀ ਨਹੀਂ ਕੀਤਾ ਗਿਆ।

RELATED ARTICLES
POPULAR POSTS