Breaking News
Home / ਪੰਜਾਬ / ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਰਾਣੂ ਵੀ ਗਿ੍ਰਫ਼ਤਾਰ

ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਰਾਣੂ ਵੀ ਗਿ੍ਰਫ਼ਤਾਰ

ਗੋਲਡੀ ਬਰਾੜ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ
ਬਠਿੰਡਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਸ਼ੱਕੀ ਹਰਕਮਲ ਰਾਣੂ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਦਕਿ ਰਾਣੂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੀ ਰਾਣੂ ਨੂੰ ਪੁਲਿਸ ਦੇ ਹਵਾਲੇ ਕੀਤਾ ਹੈ। ਉਨ੍ਹਾਂ ਦਾ ਬੇਟਾ ਅਪਰਾਧਿਕ ਕਿਸਮ ਦਾ ਹੈ ਪ੍ਰੰਤੂ ਉਹ ਸਿੱਧੂ ਮੂਸੇਵਾਲਾ ਦਾ ਕਤਲ ਨਹੀਂ ਕਰ ਸਕਦਾ। ਪ੍ਰੰਤੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ 8 ਸ਼ੱਕੀ ਸ਼ਾਰਪ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ ਜਿਨ੍ਹਾਂ ਵਿਚ ਰਾਣੂ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਚੇਤਨ ਅਤੇ ਕੇਸ਼ਵ ਨੂੰ ਬਠਿੰਡਾ ਤੋਂ ਗਿ੍ਰਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਕੋਲੋਂ ਵੀ ਪੁੱਛਗਿੱਛ ਜਾਰੀ ਹੈ। ਦੂਜੇ ਪਾਸੇ ਇੰਟਰਪੋਲ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਗੋਲਡੀ ਬਰਾੜ ਕੈਨੇਡਾ ’ਚ ਬੈਠ ਕੇ ਪੰਜਾਬ ’ਚ ਜੁਰਮ ਕਰਵਾ ਰਿਹਾ ਹੈ ਅਤੇ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਐਕਟਿਵ ਮੈਂਬਰ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ’ਚ ਭਾਰਤੀ ਮਾਮਲਿਆਂ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੈਨੇਡਾ ’ਚ ਬੈਠੇ ਗੈਂਗਸਟਰਾਂ ਸਬੰਧੀ ਗੱਲ ਕੀਤੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰੀਕੇ ਨਾਲ ਪੰਜਾਬ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।

Check Also

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ …