ਬਾਜਵਾ ਤੇ ਸਿੱਧੂ ਦਰਮਿਆਨ 30 ਮਿੰਟ ਹੋਈ ਗੱਲਬਾਤ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਉਨ੍ਹਾਂ ਲਗਭਗ 30 ਮਿੰਟ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜਿਸ ਤਰ੍ਹਾਂ ਕਾਂਗਰਸੀ ਆਗੂਆਂ ਦਾ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਚੱਲ ਰਿਹਾ ਹੈ, ਉਸ ਨੂੰ ਧਿਆਨ ਰੱਖਦੇ ਹੋਏ ਪ੍ਰਤਾਪ ਸਿੰਘ ਬਾਜਵਾ ਦੀ ਨਵਜੋਤ ਸਿੱਧੂ ਨਾਲ ਹੋਈ ਇਸ ਮੁਲਾਕਾਤ ਨੂੰ ਜੋੜ ਕੇ ਦੇਖਿਆ ਰਿਹਾ ਹੈ, ਕਿਉਂਕਿ ਪੰਜਾਬ ਕਾਂਗਰਸ ਆਪਣੇ ਸਟਾਰ ਪ੍ਰਚਾਰਕ ਨੂੰ ਕਿਸੇ ਵੀ ਕੀਮਤ ’ਤੇ ਖੋਣਾ ਨਹੀਂ ਚਾਹੁੰਦੀ, ਜਿਸ ਦੇ ਚਲਦਿਆਂ ਬਾਜਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੰੁਚੇ ਸਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਲੰਘੇ ਕੱਲ੍ਹ ਪੀਜੀਆਈ ’ਚ ਇਲਾਜ ਕਰਵਾਉਣ ਤੋਂ ਬਾਅਦ ਸੈਂਟਰਲ ਜੇਲ੍ਹ ਪਟਿਆਲਾ ਵਿਚ ਵਾਪਸ ਪਰਤ ਆਏ ਹਨ। ਸਿੱਧੂ ਨੂੰ ਰੂਟੀਨ ਚੈਕਅਪ ਲਈ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਟੈਸਟ ਕਰਨ ਤੋਂ ਬਾਅਦ ਪੀਜੀਆਈ ਵਿਚ ਦਾਖਲ ਕਰ ਲਿਆ ਗਿਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ’ਤੇ ਭੜਕੇ ਪਰਗਟ ਸਿੰਘ
ਸੀਐਮ ਮਾਨ ’ਤੇ ਚੁਟਕਲੇ ਸੁਣਾਉਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ …