ਗਿ੍ਰਫ਼ਤਾਰ ਕੀਤੇ ਗਏ ਸ਼ੂਟਰ ਸੌਰਭ ਮਹਾਕਾਲ ਨੇ ਕੀਤਾ ਦਾਅਵਾ
ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਲੰਘੇ ਦਿਨੀਂ ਇਕ ਧਮਕੀ ਭਰੀ ਚਿੱਠੀ ਮਿਲੀ ਸੀ। ਇਸ ਮਾਮਲੇ ਨੂੰ ਲੈ ਕੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਖੁਲਾਸਾ ਕੀਤਾ ਹੈ। ਮੰੁਬਈ ਕ੍ਰਾਈਮ ਬ੍ਰਾਂਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਸੌਰਭ ਮਹਾਕਾਲ ਤੋਂ ਪੁੱਛਗਿੱਛ ਕਰਨ ਲਈ ਪੁਣੇ ਪਹੁੰਚੀ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰੂ ਚਿੱਠੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਹੀ ਭੇਜੀ ਗਈ ਸੀ ਅਤੇ ਇਹ ਚਿੱਠੀ ਉਨ੍ਹਾਂ ਤੱਕ ਪਹੁੰਚਾਉਣ ਲਈ ਰਾਜਸਥਾਨ ਦੇ ਜਾਲੌਰ ਤੋਂ ਵਿਅਕਤੀ ਮੁੰਬਈ ਆਏ ਸਨ। ਚਿੱਠੀ ਛੱਡਣ ਤੋਂ ਬਾਅਦ ਇਨ੍ਹਾਂ ਤਿੰਨੋਂ ਵਿਅਕਤੀਆਂ ਨੇ ਸੌਰਭ ਮਹਾਕਾਲ ਨਾਲ ਮੁਲਾਕਾਤ ਵੀ ਕੀਤੀ ਸੀ। ਇਹ ਖੁਲਾਸਾ ਹੋਣ ਤੋਂ ਬਾਅਦ ਮੁੰਬਈ ਪੁਲਿਸ ਹੋਰ ਚੌਕਸ ਹੋ ਗਈ ਹੈ ਅਤੇ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਫ਼ਿਲਮ ਅਦਾਕਾਰ ਸਲਮਾਨ ਖਾਨ ਨੇ ਲੰਘੇ ਦਿਨੀਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕਿਸੇ ਵੱਲੋਂ ਕੋਈ ਧਮਕੀ ਨਹੀਂ ਦਿੱਤੀ ਗਈ।