-1.9 C
Toronto
Thursday, December 4, 2025
spot_img
Homeਭਾਰਤਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ

ਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ

ਭਗਵੰਤ ਮਾਨ ਤੇ ਕੇਜਰੀਵਾਲ ਦਿੱਲੀ ਏਅਰਪੋਰਟ ਲਈ ਚੱਲਣ ਵਾਲੀਆਂ ਵੌਲਵੋ ਬੱਸਾਂ ਨੂੰ ਦੇਣਗੇ ਹਰੀ ਝੰਡੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਆਉਣਗੇ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਜਾਣ ਵਾਲੀਆਂ ਸਰਕਾਰੀ ਵੌਲਵੋ ਬੱਸਾਂ ਨੂੰ ਸ਼ੁਰੂ ਕਰਨ ਦੀ ਇਸ ਦਿਨ ਰਸਮੀ ਸ਼ੁਰੂਆਤ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿਖੇ ਪੁੱਜਣਗੇ। ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ। ਧਿਆਨ ਰਹੇ ਕਿ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਪੰਜਾਬ ਤੋਂ ਸਰਕਾਰੀ ਵੌਲਵੋ ਬੱਸਾਂ ਚਲਾਉਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਅੱਧੇ ਕਿਰਾਏ ਨਾਲੋਂ ਵੀ ਘੱਟ ਹੋਵੇਗਾ। ਮਾਨ ਨੇ ਕਿਹਾ ਕਿ ਸੀ ਕਿ ਐਨ ਆਰ ਆਈਜ਼ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

 

RELATED ARTICLES
POPULAR POSTS