Breaking News
Home / ਭਾਰਤ / ਕਰੋਨਾ ਦਾ ਖੌਫ ਫਿਰ ਵਧਿਆ

ਕਰੋਨਾ ਦਾ ਖੌਫ ਫਿਰ ਵਧਿਆ

ਲੰਘੇ 24 ਘੰਟਿਆਂ ਦੌਰਾਨ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੇ ਸ਼ੁਰੂਆਤੀ ਹਫ਼ਤੇ ’ਚ ਹੀ ਕਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ। ਜੇਕਰ ਅਸੀਂ ਪਿਛਲੇ 7 ਦਿਨਾਂ ਦੇ ਅੰਕੜਿਆਂ ਵੱਲ ਧਿਆਨ ਮਾਰੀਏ ਤਾਂ 4 ਜੂਨ ਨੂੰ 4 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਉਥੇ ਹੀ ਹੁਣ ਲੰਘੇ 24 ਘੰਟਿਆਂ ਦੌਰਾਨ ਦੇਸ਼ ਅੰਦਰ ਕਰੋਨਾ ਵਾਇਰਸ ਦੇ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕਿ ਸਾਲ 2022 ਦੇ ਸਭ ਤੋਂ ਜ਼ਿਆਦਾ ਮਾਮਲੇ ਹਨ। ਲੰਘੇ ਵੀਰਵਾਰ ਨੂੰ ਦੇਸ਼ ’ਚ 7584 ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿਚੋਂ 24 ਵਿਅਕਤੀਆਂ ਦੀ ਮੌਤ ਹੋ ਗਈ ਸੀ। ਦੇਸ਼ ਦੇ ਮਹਾਰਾਸ਼ਟਰ ਸੂਬੇ ਵਿਚ ਕਰੋਨਾ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਇਥੇ ਲੰਘੇ 24 ਘੰਟਿਆਂ ਦੌਰਾਨ 3 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 4 ਮਹੀਨਿਆਂ ਵਿਚ ਸਭ ਤੋਂ ਜ਼ਿਆਦਾ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਤੋਂ ਬਾਅਦ ਦੂਜੇ ਨੰਬਰ ’ਤੇ ਕੇਰਲ ਆਉਂਦਾ ਜਿੱਥੇ ਕਰੋਨਾ ਦੇ 2400 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਉਧਰ ਪੰਜਾਬ ਅੰਦਰ ਵੀ ਕਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਪੰਜਾਬ ਅੰਦਰ ਵੀ ਕਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਰਾਜ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 194 ਹੋ ਗਈ ਹੈ ਜਿਨ੍ਹਾਂ ਵਿਚੋਂ 6 ਮਰੀਜ਼ ਵੈਂਟੀਲੇਟਰ ’ਤੇ ਹਨ। ਪੰਜਾਬ ਦੇ ਜ਼ਿਲ੍ਹਾ ਮੋਹਾਲੀ ਵਿਚ ਸਭ ਤੋਂ ਜ਼ਿਆਦਾ 22 ਮਾਮਲੇ ਸਾਹਮਣੇ ਆਏ ਹਨ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …