14.9 C
Toronto
Monday, August 24, 2026
spot_img
Homeਪੰਜਾਬਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ

ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ

ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟਕਿਹਾ : ਤੇਰੀ ਮੌਤ ਦਾ ਇਨਸਾਫ਼ ਦਿਵਾ ਕੇ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ਮੌਕੇ ਉਸ ਦੇ ਚਾਹੁਣ ਵਾਲੇ ਅੱਜ ਵੱਡੀ ਗਿਣਤੀ ਵਿਚ ਮੂਸਾ ਪਿੰਡ ਵਿਖੇ ਪਹੁੰਚੇ, ਜਿੱਥੇ ਸਿੱਧੂ ਨੂੰ ਚਾਹੁਣ ਵਾਲੇ ਭਾਵੁਕ ਮਨ ਨਾਲ ਉਨ੍ਹਾਂ ਦੇ ਜਨਮ ਦਿਨ ਦਾ ਕੇਕ ਕੱਟ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ, ਉਥੇ ਹੀ ਪੰਜਾਬੀ ਸੰਗੀਤ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਮੂਸੇਵਾਲਾ ਨੂੰ ਜਨਮ ਦਿਨ ਮੌਕੇ ਪੋਸਟਾਂ ਸਾਂਝੀਆਂ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਉਹ ਸਿਧੂ ਯਾਦ ਕਰਦਿਆਂ ਭਾਵੁਕ ਹੋਏ ਅਤੇ ਲਿਖਿਆ ਅੱਜ ਮੇਰੇ ਭਰਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਤੈਨੂੰ ਯਾਦ ਕਰਦਿਆਂ ਮੇਰੀਆਂ ਅੱਖਾਂ ਭਰ ਆਈਆਂ, ਭਾਵੇਂ ਯਾਰਾ ਤੂੰ ਇਸ ਦੁਨੀਆਂ ਤੋਂ ਚਲਾ ਗਿਆ ਪਰ ਮੇਰੇ ਦਿਲ ਵਿਚ ਹਮੇਸ਼ਾ ਜਿੰਦਾ ਰਹੇਂਗਾ। ਮੈਂ ਤੇਰੀ ਮੌਤ ਦਾ ਇਨਸਾਫ਼ ਹਰ ਹਾਲਤ ਵਿਚ ਦਿਵਾ ਕੇ ਰਹਾਂਗਾ। ਧਿਆਨ ਰਹੇ ਕਿ ਲੰਘੀ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹਰ ਪੰਜਾਬੀ ਦੁਖੀ ਅਤੇ ਸਦਮੇ ਵਿਚ ਹੈ। ਅੱਜ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ ਅਤੇ ਉਸ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੂਸਾ ਪਿੰਡ ਵਿਖੇ ਪਹੁੰਚੇ ਅਤੇ ਆਪਣੇ ਮਹਿਬੂਬ ਗਾਇਕ ਨੂੰ ਸ਼ਰਧਾਂਜਲੀ ਦਿੱਤੀ।

 

RELATED ARTICLES
POPULAR POSTS