ਧਾਲੀਵਾਲ ਨੇ ਪੀਏਯੂ ਲੁਧਿਆਣਾ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਮੰਤਰੀ ਧਾਲੀਵਾਲ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਪੀਏਯੂ ਵਿਚ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ 13 ਹਜ਼ਾਰ ਦੇ ਕਰੀਬ ਪੰਚਾਇਤਾਂ ਹਨ ਅਤੇ ਗਰਾਮ ਸਭਾਵਾਂ ਵੀ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਰਾਮ ਸਭਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਪਿੰਡਾਂ ਦੇ ਸਰਪੰਚਾਂ ਲਈ ਸਰਕਾਰ ਵਲੋਂ ਤਿੰਨ ਵੱਡੇ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਪਹਿਲਾ ਸੈਮੀਨਾਰ ਅੰਮਿ੍ਰਤਸਰ ਵਿਚ ਹੋ ਚੁੱਕਾ ਹੈ ਅਤੇ ਦੂਜਾ ਸੈਮੀਨਾਰ ਅੱਜ ਲੁਧਿਆਣਾ ’ਚ ਸੀ ਅਤੇ ਤੀਜਾ ਸੈਮੀਨਾਰ ਭਲਕੇ ਬਠਿੰਡਾ ਵਿਚ ਹੋਵੇਗਾ। ਇਸ ਸੈਮੀਨਾਰ ਦੇ ਜ਼ਰੀਏ ਸਰਪੰਚਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿਚ ਗਰਾਮ ਸਭਾ ਦੀ ਅਹਿਮੀਅਤ ਨੂੰ ਕਾਂਗਰਸ ਅਤੇ ਅਕਾਲੀ ਦਲ ਨੇ ਖਤਮ ਕਰ ਦਿੱਤਾ ਸੀ। ਧਾਲੀਵਾਲ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 5500 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਸਰਕਾਰੀ ਜ਼ਮੀਨ ’ਤੇ ਕਬਜ਼ੇ ਕੀਤੇ ਹਨ, ਉਹ ਖੁਦ ਹੀ ਜ਼ਮੀਨ ਛੱਡ ਦੇਣ, ਨਹੀਂ ਤਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਵਾਈ ਕਰੇਗੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …