0.9 C
Toronto
Thursday, November 27, 2025
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ। ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਹੈ। ਇਸਦਾ ਪਤਾ ਲੱਗਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਤਾ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੇ ਸਿਹਤ ਸਬੰਧੀ ਰੂਟੀਨ ਦੇ ਟੈਸਟ ਕਰਵਾਏ ਹਨ ਅਤੇ ਉਹ ਹੁਣ ਸਿਹਤਮੰਦ ਹਨ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਨੇ ਵੀ ਸਪੱਸ਼ਟੀਕਰਨ ਜਾਰੀ ਕੀਤਾ ਹੈ ਅਤੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਚ ਪਹਿਲਾ ਨਾਲੋਂ ਸੁਧਾਰ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਲੰਘੀ 6 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਸਬੰਧੀ ਮੁਸ਼ਕਲ ਦੇ ਚੱਲਦਿਆਂ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੀ ਉਮਰ ਕਰੀਬ 95 ਸਾਲ ਹੈ ਅਤੇ ਉਹ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

 

RELATED ARTICLES
POPULAR POSTS