Breaking News
Home / ਪੰਜਾਬ / ਕਾਂਗਰਸੀਆਂ ਨੇ ਜਲੰਧਰ ’ਚ ਈਡੀ ਦਫਤਰ ਘੇਰਿਆ

ਕਾਂਗਰਸੀਆਂ ਨੇ ਜਲੰਧਰ ’ਚ ਈਡੀ ਦਫਤਰ ਘੇਰਿਆ

ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਈਡੀ ਦਫ਼ਤਰ ਅੱਗੇ ਧਰਨਾ
ਜਲੰਧਰ/ਬਿਊਰੋ ਨਿਊਜ਼
ਬੇਸ਼ੱਕ ਨੈਸ਼ਨਲ ਹੈਰਾਲਡ ਮਾਮਲੇ ਵਿਚ ਅੱਜ ਰਾਹੁਲ ਗਾਂਧੀ ਦੀ ਈਡੀ ਦੇ ਸਾਹਮਣੇ ਪੇਸ਼ੀ ਦਿੱਲੀ ਵਿਚ ਸੀ, ਪਰ ਉਸਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲਿਆ। ਇਸੇ ਦੌਰਾਨ ਪੰਜਾਬ ਦੇ ਕਾਂਗਰਸੀਆਂ ਨੇ ਜਲੰਧਰ ਵਿਚ ਈਡੀ ਦਫਤਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਈਡੀ ਦਫਤਰ ਦੀ ਘੇਰਾਬੰਦੀ ਕਰ ਦਿੱਤੀ ਗਈ। ਸਾਬਕਾ ਵਿਧਾਇਕਾਂ, ਮੰਤਰੀਆਂ, ਸੰਸਦ ਮੈਂਬਰਾਂ ਸਣੇ ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਧਰਨੇ ਵਿਚ ਸ਼ਾਮਲ ਹੋਏ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕੇਂਦਰੀ ਏਜੰਸੀਆਂ ਦਾ ਦੁਰਉਪਯੋਗ ਕਰਕੇ ਜੋ ਦਬਾਅ ਦੀ ਮਾੜੀ ਰਾਜਨੀਤੀ ਕਰ ਰਹੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਡਟ ਕੇ ਮੁਕਾਬਲਾ ਕੀਤਾ ਜਾਵੇਗਾ। ਧਰਨੇ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਪ੍ਰਗਟ ਸਿੰਘ, ਹਰਦੇਵ ਸਿੰਘ ਲਾਡੀ, ਬਾਵਾ ਹੈਨਰੀ, ਸਾਬਕਾ ਵਿਧਾਇਕ ਰਾਜਿੰਦਰ ਬੇਰੀ ਅਤੇ ਸ਼ੁਸ਼ੀਲ ਰਿੰਕੂ ਨੇ ਵੀ ਸੰਬੋਧਨ ਕੀਤਾ। ਕਾਂਗਰਸੀਆਂ ਦਾ ਆਰੋਪ ਹੈ ਕਿ ਨਰਿੰਦਰ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦਾ ਨਜਾਇਜ਼ ਫਾਇਦਾ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਂਗਰਸ ਦੇ ਆਗੂਆਂ ’ਤੇ ਛਾਪੇਮਾਰੀ ਕਰਵਾ ਕੇ ਅਤੇ ਝੂਠੇ ਮਾਮਲੇ ਬਣਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …