22.2 C
Toronto
Thursday, October 1, 2026
spot_img
Homeਭਾਰਤਰਾਹੁਲ ਗਾਂਧੀ ਕੋਲੋਂ ਈਡੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਰਾਹੁਲ ਗਾਂਧੀ ਕੋਲੋਂ ਈਡੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

ਰਾਹੁਲ ਗਾਂਧੀ ਕੋਲੋਂ ਈਡੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛਅਸ਼ੋਕ ਗਹਿਲੋਤ ਅਤੇ ਬਘੇਲ ਸਣੇ ਕਈ ਕਾਂਗਰਸੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੇ ਅਫਸਰਾਂ ਨੇ ਰਾਹੁਲ ਗਾਂਧੀ ਕੋਲੋਂ 50 ਤੋਂ ਜ਼ਿਆਦਾ ਸਵਾਲ ਪੁੱਛੇ ਹਨ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਈਡੀ ਦੀ ਇਸ ਕਾਰਵਾਈ ਦਾ ਜ਼ੋਰਦਾਰ ਵਿਰੋਧ ਵੀ ਕੀਤਾ। ਜ਼ਿਕਰਯੋਗ ਹੈ ਕਿ ਸਵੇਰੇ ਹੀ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਦਿੱਲੀ ਵਿਚ ਥਾਂ-ਥਾਂ ਰਾਹੁਲ ਗਾਂਧੀ ਦੇ ਪੋਸਟਰ ਲਗਾ ਦਿੱਤੇ ਸਨ, ਜਿਸ ’ਤੇ ਲਿਖਿਆ ਸੀ, ਇਹ ਰਾਹੁਲ ਗਾਂਧੀ ਹੈ, ਝੁਕੇਗਾ ਨਹੀਂ। ਦੇਸ਼ ਦੇ ਹੋਰ ਵੀ ਕਈ ਹਿੱਸਿਆਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਧਰਨਾ ਦੇ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ। ਇਸੇ ਦੌਰਾਨ ਪੁਲਿਸ ਨੇ ਰਾਹੁਲ ਗਾਂਧੀ ਦੇ ਨਾਲ ਈਡੀ ਦਫਤਰ ਜਾ ਰਹੇ ਆਗੂਆਂ ਨੂੰ ਗਿ੍ਰਫਤਾਰ ਵੀ ਕਰ ਲਿਆ ਸੀ। ਇਨ੍ਹਾਂ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੂਰਜੇਵਾਲਾ ਸਣੇ ਕਈ ਆਗੂ ਸ਼ਾਮਲ ਸਨ। ਇਸੇ ਦੌਰਾਨ ਪਿ੍ਰਅੰਕਾ ਗਾਂਧੀ ਨੇ ਤੁਗਲਕ ਰੋਡ ਪੁਲਿਸ ਸਟੇਸ਼ਨ ਪਹੁੰਚ ਕੇ ਇਨ੍ਹਾਂ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਵੀ ਕੀਤੀ।

 

RELATED ARTICLES
POPULAR POSTS