ਪੱਛਮੀ ਬੰਗਾਲ ਦੇ ਮੁੱਖ ਮੰਤਰੀ ਹਨ ਮਮਤਾ ਬੈਨਰਜੀ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਧਾਨ ਸਭਾ ਨੇ ਅੱਜ ਸੋਮਵਾਰ ਨੂੰ ਭਾਜਪਾ ਵਿਧਾਇਕਾਂ ਦੇ ਵਿਰੋਧ ਦਰਮਿਆਨ ਰਾਜਪਾਲ ਜਗਦੀਪ ਧਨਖੜ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਦਾ ਚਾਂਸਲਰ ਬਣਾਉਣ ਦਾ ਬਿੱਲ ਪਾਸ ਕਰ ਦਿੱਤਾ। ਸੂਬਾਈ ਸਿੱਖਿਆ ਮੰਤਰੀ ਭਰਤਿਆ ਬਾਸੂ ਨੇ ਵਿਧਾਨ ਸਭਾ ਵਿੱਚ ਪੱਛਮੀ ਬੰਗਾਲ ਯੂਨੀਵਰਸਿਟੀ ਕਾਨੂੰਨ ਸੋਧ ਬਿਲ 2022 ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਂਸਲਰ ਬਣਾਏ ਜਾਣ ਵਿੱਚ ਕੁਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਕੇਂਦਰੀ ਯੂਨੀਵਰਸਿਟੀ ‘ਵਿਸ਼ਵ ਭਾਰਤੀ’ ਦੇ ਚਾਂਸਲਰ ਹੋ ਸਕਦੇ ਹਨ ਤਾਂ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਮੁੱਖ ਮੰਤਰੀ ਕਿਉਂ ਨਹੀਂ ਹੋ ਸਕਦੇ। ਬਾਸੂ ਨੇ ਕਿਹਾ ਕਿ ਰਾਜਪਾਲ ਜੋ ਮੌਜੂਦਾ ਸਮੇਂ ਵਿੱਚ ਚਾਂਸਲਰ ਹਨ, ਨੇ ਕਈ ਮੌਕਿਆਂ ’ਤੇ ਪ੍ਰੋਟੋਕਾਲ ਦੀ ਉਲੰਘਣਾ ਕੀਤੀ ਹੈ। 294 ਮੈਂਬਰਾਂ ਦੀ ਵਿਧਾਨ ਸਭਾ ਵਿੱਚ ਬਿਲ ਦੇ ਹੱਕ ਵਿੱਚ 182 ਤੇ ਵਿਰੋਧ ਵਿੱਚ 40 ਵੋਟ ਪਏ।
Home / ਭਾਰਤ / ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਸੂਬਾਈ ਯੂਨੀਵਰਸਿਟੀਆਂ ਦਾ ਚਾਂਸਲਰ ਮੁੱਖ ਮੰਤਰੀ ਨੂੰ ਬਣਾਉਣ ਸਬੰਧੀ ਬਿਲ ਪਾਸ
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …