-18.5 C
Toronto
Monday, February 9, 2026
spot_img
Homeਪੰਜਾਬਹਾਈਕੋਰਟ ਪਹੁੰਚੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ

ਹਾਈਕੋਰਟ ਪਹੁੰਚੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ

ਅਰਜ਼ੀ ਦੇ ਕੇ ਜ਼ਮਾਨਤ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਸਿੰਗਲਾ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਸਾਜਿਸ਼ ਤਹਿਤ ਫਸਾਇਆ ਹੈ ਅਤੇ ਉਨ੍ਹਾਂ ’ਤੇ ਸਿਰਫ ਆਰੋਪਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਿੰਗਲਾ ਦੀ ਜ਼ਮਾਨਤ ਮੁਹਾਲੀ ਅਦਾਲਤ ਖਾਰਜ ਕਰ ਚੁੱਕੀ ਹੈ ਅਤੇ ਸਿੰਗਲਾ ਹੁਣ ਰੋਪੜ ਦੀ ਜੇਲ੍ਹ ਵਿਚ ਬੰਦ ਹੈ। ਸਿੰਗਲਾ ਦੀ ਇਸ ਅਰਜ਼ੀ ’ਤੇ ਹਾਈਕੋਰਟ ਜਲਦ ਹੀ ਸੁਣਵਾਈ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਡਾ. ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਸਿੰਗਲਾ ਖਿਲਾਫ ਕਮਿਸ਼ਨ ਮੰਗਣ ਦੇ ਸਬੂਤ ਮਿਲੇ ਸਨ, ਜਿਸਦੀ ਕਾਲ ਰਿਕਾਰਡਿੰਗ ਵੀ ਉਨ੍ਹਾਂ ਕੋਲ ਪਹੁੰਚ ਗਈ ਸੀ।

RELATED ARTICLES
POPULAR POSTS