-21 C
Toronto
Saturday, January 24, 2026
spot_img
Homeਪੰਜਾਬਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦਾ ਰਸਤਾ ਹੋਇਆ ਸਾਫ਼

ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦਾ ਰਸਤਾ ਹੋਇਆ ਸਾਫ਼

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਕੀਤੀ ਜਾਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗਿ੍ਰਫ਼ਤਾਰ ਕਰਨ ਦੀ ਆਗਿਆ ਦੇ ਦਿੱਤੀ ਹੈ। ਬਿਸ਼ਨੋਈ ਨੂੰ ਪੰਜਾਬ ਲਿਆ ਕੇ ਪੰਜਾਬ ਪੁਲਿਸ ਹੁਣ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਦਾ ਪੋ੍ਰਡਕਸ਼ਨ ਵਾਰੰਟ ਮੰਗਿਆ ਸੀ, ਜਿਸ ਦੇ ਲਈ ਪੰਜਾਬ ਪੁਲਿਸ ਮਾਨਸਾ ਕੋਰਟ ਤੋਂ ਆਰੈਸਟ ਵਾਰੰਟ ਵੀ ਲੈ ਕੇ ਗਈ ਸੀ। ਉਧਰ ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਦਾ ਸਬੰਧ ਹਰਿਆਣਾ ਸੂਬੇ ਨਾਲ ਦੱਸਿਆ ਜਾ ਰਿਹਾ ਹੈ।

 

RELATED ARTICLES
POPULAR POSTS