ਕਿਹਾ : ਜਿਹੜਾ ਮੂਸੇਵਾਲਾ ਖੁਦ ਬੁਰੀ ਤਰ੍ਹਾਂ ਹਾਰਿਆ ਸੀ, ਉਸ ਦਾ ਨਾਂ ਨੂੰ ਕਾਂਗਰਸ ਨਹੀਂ ਜਿਤਾ ਸਕਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ’ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਵਿਧਾਇਕ ਜਸਵਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਤੇ ਤੰਜ ਕਸਿਆ ਹੈ। ਰਿਟਾਇਰਡ ਏਡੀਸੀ ਅਤੇ ਅਟਾਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਸਵਿੰਦਰ ਸਿੰਘ ਤੋਂ ਜਦੋਂ ਪੁੱਛਿਆ ਗਿਆ ਕਿ ਕਾਂਗਰਸ ਪਾਰਟੀ ਸਿੱਧੂ ਮੂਸੇਵਾਲਾ ਦਾ ਨਾਮ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ’ਚ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ‘ਆਪ’ ਵਿਧਾਇਕ ਨੇ ਕਿਹਾ ਕਿ ਜਿਹੜਾ ਮੂਸੇਵਾਲਾ ਵਿਧਾਨ ਸਭਾ ਚੋਣਾਂ ਦੌਰਾਨ ਖੁਦ ਮਾਨਸਾ ਸੀਟ ਤੋਂ ਬੁਰੀ ਤਰ੍ਹਾਂ ਹਾਰ ਗਿਆ ਸੀ, ਉਸ ਦਾ ਨਾਂ ਵਰਤ ਕੇ ਕਾਂਗਰਸ ਪਾਰਟੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨਹੀਂ ਜਿੱਤ ਸਕਦੀ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਮੇਰਾ ਮੂਸੇਵਾਲਾ ਨਾਲ ਕੋਈ ਵਿਅਕਤੀ ਵਿਰੋਧ ਨਹੀਂ। ‘ਆਪ’ ਵਿਧਾਇਕ ਦੀ ਟਿੱਪਣੀ ਇਸ ਲਈ ਅਹਿਮ ਮੰਨੀ ਜਾ ਰਹੀ ਕਿਉਂਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦਾ ਯੂਥ ‘ਆਪ’ ਸਰਕਾਰ ਨਾਲ ਨਾਰਾਜ਼ ਚੱਲ ਰਿਹਾ ਹੈ। ਕਿਉਂਕਿ ਜਿਸ ਦਿਨ ਭਗਵੰਤ ਮਾਨ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਹਟਾਈ ਸੀ, ਉਸ ਤੋਂ ਅਗਲੇ ਦਿਨ ਹੀ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।