ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਹੈਰਾਲਡ ਅਖਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਈਡੀ ਦੇ ਸਾਹਮਣੇ ਪੇਸ਼ ਹੋਏ ਅਤੇ ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ। ਜਦੋਂ ਰਾਹੁਲ ਗਾਂਧੀ ਨਵੀਂ ਦਿੱਲੀ ਸਥਿਤ ਈਡੀ ਦੇ ਦਫਤਰ ਪਹੁੰਚੇ ਤਾਂ ਉਨ੍ਹਾਂ ਦੀ ਭੈਣ ਪਿ੍ਰਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਸੀ। ਜ਼ਿਕਰਯੋਗ ਹੈ ਕਿ ਈਡੀ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਵੀ ਕਾਂਗਰਸੀ ਆਗੂ ਕੋਲੋਂ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ। ਇਸ ਤੋਂ ਬਾਅਦ ਈਡੀ ਨੇ ਰਾਹੁਲ ਗਾਂਧੀ ਨੂੰ ਦੁਬਾਰਾ ਪੇਸ ਹੋਣ ਲਈ ਕਿਹਾ। ਇਸੇ ਦੌਰਾਨ ਰਾਹੁਲ ਗਾਂਧੀ ਦੀ ਪੇਸ਼ੀ ਖਿਲਾਫ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ ਅਤੇ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਸੀ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਅਤੇ ਪੀ. ਚਿਦੰਬਰਮ ਦੇ ਸੱਟਾਂ ਵੀ ਲੱਗੀਆਂ ਹਨ।