Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ

ਗੁਰਮਤਿ ਦੇ ਪ੍ਰਚਾਰ ਅਤੇ ਪਾਸਾਰ ਲਈ ਕਰਦੇ ਰਹੇ ਹਮੇਸ਼ਾ ਕਾਰਜ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪਿ੍ਰੰਸੀਪਲ ਸੁਰਿੰਦਰ ਸਿੰਘ ਇਸ ਦੁਨੀਆਂ ’ਚ ਨਹੀਂ ਰਹੇ। ਲੰਘੀ ਅੱਧੀ ਰਾਤ ਤਕਰੀਬਨ ਸਵਾ ਬਾਰਾਂ ਵਜੇ ਦਿਲ ਦੀ ਗਤੀ ਰੁਕ ਜਾਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਕਰੀਬ 66 ਸਾਲ ਸੀ। ਪਿ੍ਰੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪਾਸਾਰ ਦੀਆਂ ਸੇਵਾਵਾਂ ’ਚ ਲੱਗੇ ਹੋਏ ਸਨ। ਉਨ੍ਹਾਂ ਲੰਬਾ ਸਮਾਂ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਸੇਵਾਵਾਂ ਨਿਭਾਈਆਂ। ਸਾਲ 1995 ਤੋਂ ਉਹ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪਿ੍ਰੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ’ਚ ਜੀਵਨ ਭਰ ਦਾ ਯੋਗਦਾਨ ਰਿਹਾ। ਉਹ ਆਪਣੇ ਪਿੱਛੇ ਧਰਮ ਪਤਨੀ, ਇਕ ਧੀ ਤੇ ਇਕ ਸਪੁੱਤਰ ਛੱਡ ਗਏ ਹਨ। ਇਸ ਬੇਵਕਤੀ ਮੌਤ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …