ਰਾਜਾ ਵੜਿੰਗ ਬੋਲੇ : ਸਿੱਧੂ ਮੂਸੇਵਾਲਾ ਦੇ ਨਾਂ ’ਤੇ ਕੋਈ ਵੋਟ ਨਾ ਮੰਗੇ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਦੇ ਆਫ਼ੀਸ਼ੀਅਲ ਸ਼ੋਸ਼ਲ ਮੀਡੀਆ ਦੇ ਪੇਜ਼ ਤੋਂ ਇਕ ਇਲੈਕਸ਼ਨ ਸੌਂਗ ਜਾਰੀ ਕੀਤਾ ਸੀ। ਇਸ ਸੌਂਗ ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਦਾ ਇਸਤੇਮਾਲ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਕ ਅਪੀਲ ਕੀਤੀ ਸੀ ਕਿ ਸਾਡੇ ਪੁੱਤਰ ਦਾ ਨਾਂ ਵੋਟਾਂ ਮੰਗਣ ਲਈ ਇਸਤੇਮਾਲ ਨਾ ਕੀਤਾ ਜਾਵੇ। ਇਸ ਤੋਂ ਬਾਅਦ ਕਾਂਗਰਸ ਪਾਰਟੀ ਇਕ ਤਰ੍ਹਾਂ ਨਾਲ ਬੈਕਫੁੱਟ ’ਤੇ ਆ ਗਈ ਅਤੇ ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਲੈਕਸ਼ਨ ਸੌਂਗ ਨੂੰ ਲੈ ਕੇ ਆਪਣੀ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਿਸੇ ਇਕ ਦੇ ਨਹੀਂ ਸਨ ਬਲਕਿ ਉਹ ਸਭ ਦੇ ਹਰਮਨ ਪਿਆਰੇ ਅਤੇ ਸਾਂਝੇ ਗਾਇਕ ਸਨ ਅਤੇ ਕਿਰਪਾ ਕਰਕੇ ਉਨ੍ਹਾਂ ਦੇ ਨਾਂ ਦੀ ਵਰਤੋਂ ਕੋਈ ਵੀ ਵੋਟ ਮੰਗਣ ਲਈ ਨਾ ਕਰੇ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …