12.6 C
Toronto
Monday, October 12, 2026
spot_img
Homeਪੰਜਾਬਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਹੁਣ ਖਰੜ ’ਚ ਹੋਵੇਗੀ ਪੁੱਛਗਿੱਛ
ਮਾਨਸਾ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਵੱਲੋਂ ਗਿ੍ਰਫ਼ਤਾਰ ਕਰਕੇ ਪੰਜਾਬ ਲਿਆਉਣ ਦੀ ਆਗਿਆ ਮਿਲਣ ਤੋਂ ਬਾਅਦ ਲੰਘੀ ਦੇਰ ਰਾਤ ਮਾਨਸਾ ਲਿਆਂਦਾ ਗਿਆ। ਜਿੱਥੇ ਸਵੇਰੇ 4.30 ਵਜੇ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਨਸਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਮੈਡੀਕਲ ਚੈੱਕਅਪ ਦੇ ਲਈ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਮੈਡੀਕਲ ਚੈੱਕਅਪ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿੱਚ ਪੁੱਛਗਿੱਛ ਦੇ ਲਈ ਮਾਨਸਾ ਪੁਲਿਸ ਵਲੋਂ ਪੂਰੇ ਸੁਰੱਖਿਆ ਪ੍ਰਬੰਧਾਂ ਦੇ ਹੇਠ ਉਸ ਨੂੰ ਖਰੜ ਲਿਆਂਦਾ ਗਿਆ, ਜਿੱਥੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

RELATED ARTICLES
POPULAR POSTS