1.2 C
Toronto
Sunday, January 11, 2026
spot_img
Homeਭਾਰਤਰਾਹੁਲ ਗਾਂਧੀ ਕੋਲੋਂ ਅੱਜ ਤੀਜੇ ਦਿਨ ਵੀ ਈਡੀ ਨੇ ਕੀਤੀ ਪੁੱਛਗਿੱਛ

ਰਾਹੁਲ ਗਾਂਧੀ ਕੋਲੋਂ ਅੱਜ ਤੀਜੇ ਦਿਨ ਵੀ ਈਡੀ ਨੇ ਕੀਤੀ ਪੁੱਛਗਿੱਛ

ਕਾਂਗਰਸੀਆਂ ਨੇ ਕੀਤਾ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਹੈਰਾਲਡ ਮਾਮਲੇ ਵਿਚ ਪੁੱਛਗਿੱਛ ਲਈ ਅੱਜ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਨਵੀਂ ਦਿੱਲੀ ਸਥਿਤ ਈਡੀ ਦਫਤਰ ਪਹੁੰਚੇ। ਰਾਹੁਲ ਗਾਂਧੀ ਕੋਲੋਂ ਈਡੀ ਵਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਦੇ ਖਿਲਾਫ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅੱਜ ਵੀ ਦੇਸ਼ ਭਰ ਵਿਚ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਇਸੇ ਦੌਰਾਨ ਕਈ ਮਹਿਲਾ ਕਾਂਗਰਸੀ ਆਗੂਆਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ ਅਤੇ ਪੁਲਿਸ ਨੇ ਇਨ੍ਹਾਂ ਨੂੰ ਗਿ੍ਰਫਤਾਰ ਵੀ ਕਰ ਲਿਆ। ਇਸੇ ਦੌਰਾਨ ਕਾਂਗਰਸੀ ਵਰਕਰਾਂ ਨੇ ਈਡੀ ਦਫਤਰ ਦੇ ਬਾਹਰ ਟਾਇਰ ਜਲਾ ਕੇ ਆਪਣਾ ਗੁੱਸਾ ਦਿਖਾਇਆ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਕੋਲੋਂ ਲੰਘੇ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਈਡੀ ਨੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਇਸੇ ਦੌਰਾਨ ਈਡੀ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਰਾਹੁਲ ਦੇ ਸਟੇਟਮੈਂਟ ਰਿਕਾਰਡ ਕਰਨ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਸਾਲ 2012 ਵਿਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਇਕ ਪਟੀਸ਼ਨਰ ਦਾਇਰ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂ ਮੋਤੀ ਲਾਲ ਵੋਰਾ, ਆਸਕਰ ਫਰਨਾਂਡੀਜ਼, ਸੈਮ ਪਿਤਰੋਦਾ ਅਤੇ ਸੁਮਨ ਦੂਬੇ ਨੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਇਸ ਤੋਂ ਪ੍ਰਾਪਤ ਪੈਸੇ ਦੀ ਦੁਰਵਰਤੋਂ ਕੀਤੀ ਸੀ।

 

RELATED ARTICLES
POPULAR POSTS