ਮੁੱਖ ਮੰਤਰੀ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਟੈਨਸ਼ਨ ਹੁਣ ਵਧ ਗਈ ਹੈ। ਜਾਣਕਾਰੀ ਮਿਲੀ ਹੈ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਵੀ ਕੱਢਣਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਸੰਗਰੂਰ ਲੋਕ ਸਭਾ ਹਲਕੇ ਵਿਚ 6 ਮੰਤਰੀਆਂ ਬ੍ਰਹਮ ਸ਼ੰਕਰ ਜਿੰਪਾ, ਮੀਤ ਹੇਅਰ, ਹਰਭਜਨ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਡਾ. ਬਲਜੀਤ ਕੌਰ ਦੀ ਡਿਊਟੀ ਲਗਾਈ ਹੋਈ ਹੈ, ਜੋ ਲਗਾਤਾਰ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਵੀ ਸੰਗਰੂਰ ਲੋਕ ਸਭਾ ਹਲਕੇ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਲਈ ਲਗਾਇਆ ਗਿਆ ਹੈ। ਸੰਗਰੂਰ ਲੋਕ ਸਭਾ ਦੀ ਸੀਟ ਲਈ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਵੇਗਾ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਆਉਂਦੀ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਜਿਸਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …